10,000  ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ

ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਬਠਿੰਡਾ 30 ਜੁਲਾਈ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ,  ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ ‘ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ ਸਮਾਂ ਮੰਗਣ ਬਦਲੇ ਪੰਚਾਇਤ ਸਕੱਤਰ 10,000  ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਪੰਚਾਇਤ ਸਕੱਤਰ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here