ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਫਾਜ਼ਿਲਕਾ 6 ਅਪ੍ਰੈਲ,

ਨੀਰੂ ਗਰਗ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਨ੍ਹਾ ਕੋਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੈਤੋ ਦਾ ਵੀ ਚਾਰਜ ਹੈ।

ਨੀਰੂ ਗਰਗ ਨੇ ਦਫਤਰ ਦਾ ਚਾਰਜ ਸੰਭਾਲਦਿਆ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਆਮ ਲੋਕਾਂ ਨੂੰ  ਸੁਖਾਵੇਂ ਮਾਹੌਲ ’ਚ ਸੇਵਾਵਾਂ ਮੁਹੱਈਆ ਕਰਵਾਉਣ ’ਚ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ  ਬੀਡੀਪੀਓ ਖੂਈਆਂ ਸਰਵਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

ਉਨ੍ਹਾਂ ਦਫਤਰੀ ਸਟਾਫ ਨੂੰ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾ ਕਿਹਾ ਕਿ ਲੋੜਵੰਦਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਹਰ ਹੀਲੇ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ।

ਇਸ ਮੌਕੇ ਦਫਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ  ਵਿਭਾਗ ਦਾ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here