ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 309371 ਮੀਟਿਰਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ

ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਤਰਨ ਤਾਰਨ, 24 ਅਪ੍ਰੈਲ :

ਐੱਮ. ਡੀ. ਮਾਰਕਫੈੱਡ  ਵਰੁਣ ਰੂਜ਼ਮ ਵਲੋਂ ਜਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ ਗਿਆ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਉਹਨਾਂ ਨਾਲ ਸਨ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਉਹਨਾਂ ਫਸਲ ਦੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਹੱਥ ਧੋਣ ਲਈ ਪਾਣੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਨਾਲ-ਨਾਲ ਪੀਣ ਵਾਲੇ ਸਾਫ਼ ਪਾਣੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਕਣਕ ਦੀ ਚੁਕਾਈ ਅਤੇ ਅਦਾਇਗੀ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਇਸ ਮੌਕੇ ਉਹਨਾਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਈ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਭੀੜ ਨਾ ਹੋਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ 95 ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 309371 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 277487 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਸਮੇਂ ਸਿਰ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here