ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਫਾਜ਼ਿਲਕਾ 26 ਜੂਨ

ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਿਆਂ ਦੀ ਰੋਕਥਾਮ ਲਈ ਨਸ਼ਾ ਤਸਕਰਾਂ ਦੇ ਖਿਲਾਫ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਮਿਤੀ 15 ਜੂਨ 2021 ਤੋਂ 25 ਜੂਨ 2021 ਤੱਕ ਸਪੈਸ਼ਲ ਐਂਟੀ ਡਰੱਗ ਡਰਾਇਵ ਚਲਾਈ ਗਈ ਹੈ।

ਇਸ ਡਰਾਇਵ ਦੌਰਾਨਾ ਰੋਜ਼ਾਨਾ ਸ਼ੱਕੀ ਵਿਅਕਤੀਆਂ ਪਰ ਰੇਡ ਕਰਕੇ ਜ਼ਿਲ੍ਹਾ ਫਾਜ਼ਿਲਕਾ ਵੱਲੋਂ 30 ਮੁਕੱਦਮੇ ਦਰਜ ਰਜਿਸਟਰ ਕਰਕੇ 40 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਪਾਸੋ 365 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 363 ਕਿੱਲੋਂ 400 ਗ੍ਰਾਮ ਭੁੱਕੀ ਚੂਰਾ ਪੋਸਤ, 23958 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3,47,700 ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਫਾਜ਼ਿਲਕਾ ਦੇ ਐਨ.ਡੀ.ਪੀ.ਐਸ ਐਕਟ ਦੇ 715 ਦੋਸ਼ੀਆਂ ਨੂੰ ਵੈਰੀਫਾਈ ਕਰਕੇ ਉਨ੍ਹਾਂ ਦੀਆਂ ਗਤੀਵਿਧੀਆਂ ਪਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਵਾਰ ਵਾਰ ਜੁਰਮ ਕਰਨ ਵਾਲੇ 16 ਦੋਸ਼ੀਆਂ ਦੇ ਅ/ਧ 110 ਜ.ਫ ਤਹਿਤ ਕਲੰਦਰੇ ਤਿਆਰ ਕਰਕੇ ਪੇਸ਼ ਅਦਾਲਤ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ ਐਕਟ ਅਧੀਨ ਦਰਜ 135 ਮੁਕੱਦਮਿਆਂ ਦਾ ਮਾਲ ਮੁਕੱਦਮਾ ਤਲਫ ਕਰਾਇਆ ਗਿਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਆਮ ਪਬਲਿਕ ਨੂੰ ਜਾਗਰੂਕ ਕਰਨ ਲਈ 7 ਸੈਮੀਨਾਰ ਲਗਾਏ ਗਏ ਹਨ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ 241 ਪਿੰਡਾਂ/ਵਾਰਡਾਂ ਪਰ ਕੋਰਡਨ ਸਰਚ ਕੀਤੀਆਂ ਗਈਆਂ ਹਨ। ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਮੈਰਾਥਨ ਦੌੜ ਕਰਵਾਈ ਗਈ ਹੈ।

ਐਸ.ਐਸ.ਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਿਤੀ 1 ਜਨਵਰੀ 2021 ਤੋਂ 25 ਜੂਨ 2021 ਤੱਕ ਐਨ.ਡੀ.ਪੀ.ਐਸ ਐਕਟ ਅਧੀਨ ਇਸ ਦੌਰਾਨ 191 ਕੇਸ ਰਜਿਸਟਰ ਕਰਕੇ 263 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ 15.209 ਕਿਲੋ ਹਿਰੋਇਨ, 9.560 ਕਿਲੋ ਅਫੀਮ, 1383.400 ਕਿਲੋ ਪੋਸਤ, 5.650 ਕਿਲੋ ਗਾਂਜਾ, 290134 ਨਸ਼ੀਲੀਆਂ ਗੋਲੀਆਂ ਅਤੇ 16,04,200 ਰੁਪਏ ਦੀ ਡਰੱਗ ਮਨੀ ਜਬਤ ਕੀਤੀ ਹੈ।

ਉਨ੍ਹਾਂ ਅੱਗੇ ਗਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੀ ਪੁਲਿਸ ਵੱਲੋਂ ਇਸੇ ਤਰ੍ਹਾਂ ਦੀ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਪਰ ਨੱਥ ਪਾਉਣ ਲਈ ਅਤੇ ਜ਼ਿਲ੍ਹਾ ਫਾਜ਼ਿਲਕਾ ਨੂੰ ਡਰੱਗ ਫਰੀ ਬਣਾਉਣ ਲਈ ਸਪੈਸ਼ਲ ਮੁਹਿੰਮਾਂ ਜਾਰੀ ਜਾਣਗੀਆਂ। ਜ਼ਿਲ੍ਹਾ ਫਾਜ਼ਿਲਕਾ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

LEAVE A REPLY

Please enter your comment!
Please enter your name here