ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦੀ ਕੀਤੀ ਮੰਗ

ਮੁਖ ਰਿਪੋਰਟਰ ਅੰਮ੍ਰਿਤ ਸਿੱਧੂ ਬਰਾੜ

ਬਠਿੰਡਾ , 31 ਅਗਸਤ*

ਅੱਜ ਆਪ ਦੀ ਜ਼ਿਲਾ ਇਕਾਈ ਵਲੋ ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਬਠਿੰਡਾ ਵੱਲੋਂ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੋਸ ਮੁਜ਼ਾਹਰੇ  ਦੀ ਅਗਵਾਈ ਜਿਲੇ ਦੇ ਆਗੂਆਂ ਵਲੋ ਕੀਤੀ ਗਈ ਜਿਨ੍ਹਾਂ  ਵਿਚ ਜਗਰੂਪ ਗਿੱਲ,ਨਵਦੀਪ ਸਿੰਘ ਜੀਦਾ, ਅਨਿਲ ਠਾਕੁਰ, ਜਤਿੰਦਰ ਸਿੰਘ ਭੱਲਾ ਅਤੇ ਅਮਰਦੀਪ ਸਿੰਘ ਰਾਜਨ, ਗੁਰਜੰਟ ਸਿੰਘ ਸਿਵੀਆਂ, ਐਡਵੋਕੇਟ ਗੁਰਲਾਲ ਸਿੰਘ, ਕੁਲਦੀਪ ਕੌਰ ਅਤੇ ਮਨਦੀਪ ਕੌਰ ਰਾਮਗੜ੍ਹੀਆ ਦੇ ਨਾਮ ਵਰਨਣਯੋਗ  ਹਨ

‘ਆਪ’ ਦੇ ਜਿਲ੍ਹਾ ਪ੍ਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵੀਆਂ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’

ਲੋਕ ਸਭਾ ਇੰਚਾਰਜ ਰਕੇਸ਼ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਹਨਾ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਜਿਲ੍ਹਾ ਡਿਪਟੀ ਇੰਚਾਰਜ਼ ਅੰਮ੍ਰਿਤ ਅਗਰਵਾਲ ਨੇ ਕਿਹਾ, ”ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।”

ਜਗਰੂਪ ਗਿੱਲ,ਨਵਦੀਪ ਸਿੰਘ ਜੀਦਾ, ਅਨਿਲ ਠਾਕੁਰ, ਜਤਿੰਦਰ ਸਿੰਘ ਭੱਲਾ ਅਤੇ ਅਮਰਦੀਪ ਸਿੰਘ ਰਾਜਨ, ਕੁਲਦੀਪ ਕੌਰ ਅਤੇ ਮਨਦੀਪ ਕੌਰ ਰਾਮਗੜ੍ਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ ਅੱਜ ਪੰਜਾਬ ਭਰ ‘ਚ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ।

ਉਨ੍ਹਾਂ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

ਇਸ ਮੌਕੇ ਆਪ ਦੇ ਜੋਗਿੰਦਰ ਕਾਕਾ ਸੂਬਾ ਜੋਆਇੰਟ ਸੈਕਟਰੀ ਟ੍ਰੇਡ ਵਿੰਗ, ਬਲਜਿੰਦਰ ਸਿੰਘ ਬਰਾੜ ਦਫ਼ਤਰ ਇੰਚਾਰਜ਼, ਐਮ ਐਲ ਜਿੰਦਲ ਕੈਸ਼ੀਅਰ, ਬਲਕਾਰ ਸਿੰਘ ਭੋਖੜਾ ਮੀਡੀਆ ਇੰਚਾਰਜ, ਸੁਖਵੀਰ ਬਰਾੜ ਸੋਸ਼ਲ ਮੀਡੀਆ ਇੰਚਾਰਜ, ਰਕੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਟ੍ਰੇਡ, ਸੁਰਿੰਦਰ ਸਿੰਘ ਬਿੱਟੂ ਜੁਆਇੰਟ ਸਕੱਤਰ ਐੱਸ ਸੀ ਵਿੰਗ, ਮਾਸਟਰ ਜਗਸੀਰ ਸਿੰਘ ਹਲਕਾ ਇੰਚਾਰਜ ਭੁੱਚੋ ਮੰਡੀ, ਸੁਖਵੀਰ ਮਾਈਸਰਖਾਨਾ ਹਲਕਾ ਇੰਚਾਰਜ ਮੌੜ ਮੰਡੀ, ਮਹਿੰਦਰ ਸਿੰਘ ਫੁੱਲੋ ਮਿੱਠੀ, ਬਲਦੇਵ ਸਿੰਘ ਪੀ ਆਈ ਐੱਸ, ਸੰਦੀਪ ਸਿੰਘ ਧਾਲੀਵਾਲ, ਗੁਰਦਾਸ ਸਿੰਘ, ਬਲਵਿੰਦਰ ਬਲੋ, ਗੁਰਤੇਜ਼ ਸਿੰਘ, ਸੰਦੀਪ ਗੁਪਤਾ, ਜਗਸੀਰ ਸ਼ਰਮਾ, ਅਮਨਦੀਪ ਸਿੰਘ, ਜਗਜੀਤ ਸਿੰਘ, ਯਾਦਵਿੰਦਰ ਸ਼ਰਮਾ, ਬੂਟਾ ਸਿੰਘ, ਹਰਮੀਤ ਚਹਿਲ, ਹਰਜੀਤ ਲਾਡੀ, ਰਾਜਵੀਰ ਨਥਾਣਾ, ਕੁਲਦੀਪ ਕੌਰ, ਕਮਲ ਭੁੱਚੋ, ਸਤਬੀਰ ਕੌਰ ਕਾਲਚਰਾਨੀ, ਹਰਜਿੰਦਰ ਰਾਇ, ਪਰਮਜੀਤ ਕੌਰ, ਮਲਕੀਤ ਕੌਰ, ਅਚਲਾ ਸ਼ਰਮਾ, ਰਾਜਿੰਦਰ ਕੌਰ, ਅਲਕਾ ਹਾਂਢਾ, ਜਸਵੀਰ ਕੌਰ, ਰਿੰਕੂ ਭਾਦੁੜੀ, ਲਵਦੀਪ ਸ਼ਰਮਾ, ਬੰਟੀ ਸਿਵੀਆਂ, ਗ਼ੁਲਾਬ ਚੰਦ, ਹੈਪੀ ਢਿੱਲੋਂ, ਰਘਵੀਰ ਸਿੰਘ, ਜਗਤਾਰ ਸਿੰਘ,ਦੀਪਕ ਬੈਹਣੀਵਾਲ, ਦਿਲਬਾਗ਼ ਸਿੰਘ ਅਤੇ ਹੋਰ ਬਹੁਤ ਸਾਰੇ ਆਪ ਵਲੰਟੀਅਰਜ ਹਾਜ਼ਿਰ ਸਨ।

LEAVE A REPLY

Please enter your comment!
Please enter your name here