ਜਾਂਚ ਦੌਰਾਨ 6 ਕਰਮਚਾਰੀ ਗੈਰ-ਹਾਜ਼ਰ ਪਾਏ ਗਏ

ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਜੁਲਾਈ:

ਐਸ.ਡੀ.ਐਮ. ਸੁਨਾਮ ਮਨਜੀਤ ਕੌਰ ਵੱਲੋਂ ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਸਰਕਾਰੀ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਦਫ਼ਤਰ ਤਹਿਸੀਲਦਾਰ, ਪਟਵਾਰਖਾਨਾ, ਫਰਦ ਕੇਂਦਰ, ਖਜ਼ਾਨਾ ਦਫਤਰ ਅਤੇ ਸੇਵਾ ਕੇਂਦਰ ਦਾ ਜਾਇਜ਼ਾ ਲਿਆ ਅਤੇ ਸਰਕਾਰੀ ਅਮਲੇ ਦੇ ਹਾਜ਼ਰੀ ਰਜਿਸਟਰਾਂ ਦੀ ਪੜਤਾਲ ਵੀ ਕੀਤੀ  ਅਤੇ ਇਸ ਦੌਰਾਨ 6 ਕਰਮਚਾਰੀ ਗੈਰ ਹਾਜ਼ਰ ਪਾਏ ਗਏ ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਐਸ.ਡੀ.ਐਮ ਮਨਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਨੂੰ ਚੁਸਤ ਦਰੁਸਤ ਬਣਾਉਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਮੇਂ ਸਮੇਂ ਉਤੇ ਅਜਿਹੀ ਜਾਂਚ ਪੜਤਾਲ ਕਰਕੇ ਜਾਇਜ਼ਾ ਲਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿੱਚ ਸੇਵਾਵਾਂ ਹਾਸਲ ਕਰਨ ਪੁੱਜੇ ਲੋਕਾਂ ਨੇ ਪ੍ਰਸ਼ਾਸਨਿਕ ਸੇਵਾਵਾਂ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਐਸ.ਡੀ.ਐਮ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੀ ਪ੍ਰਗਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾਂਦੀ ਹੈ ਅਤੇ ਸਬੰਧਤ ਅਮਲੇ ਨੂੰ ਇਹ ਵੀ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਿਰਧਾਰਿਤ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

LEAVE A REPLY

Please enter your comment!
Please enter your name here