Home Blog Page 7

ਵਧੀਆਂ ਕਾਰਗੁਜਾਰੀ ਲਈ ਪ੍ਰਸਿੱਧ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ

0
Jaspreet Singh IAS

ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਦਾ ਹਰੇਕ ਯੋਗ ਵਿਕਅਤੀ ਨੂੰ ਮਿਲੇਗਾ ਲਾਭ-ਜਸਪ੍ਰੀਤ ਸਿੰਘ

ਅੰਮ੍ਰਿਤ ਪਾਲ ਸਿੱਧੂ ਬਰਾੜ

ਮਾਨਸਾ, 03 ਅਪ੍ਰੈਲ:

ਆਪਣੀ ਪਾਇਦਾਰ ਤੇ ਵਧੀਆਂ ਕਾਰਗੁਜਾਰੀ ਲਈ ਪ੍ਰਸਿੱਧ ਭਾਰਤੀ ਪ੍ਰਸਾਸਨਿਕ ਸੇਵਾ (ਆਈ.ਏ.ਐੱਸ.) ਦੇ 2014 ਬੈਚ ਦੇ ਅਧਿਕਾਰੀ ਜਸਪ੍ਰੀਤ ਸਿੰਘ ਨੇ ਮਾਨਸਾ ਵਿਖੇ ਬਤੌਰ ਡਿਪਟੀ ਕਮਿਸਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜਸਪ੍ਰੀਤ ਸਿੰਘ, ਜੋ ਕਿ ਪਹਿਲਾਂ ਵਧੀਕ ਸਕੱਤਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋ ਜਲੰਧਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ।

ਮਾਨਸਾ ਦਫਤਰ ਵਿਖੇ ਅਹੁਦਾ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਸਰਵਓਚ ਪਹਿਲ ਦਿੱਤੀ ਜਾਵੇਗੀ।

ਉਨਾਂ ਦਫ਼ਤਰੀ ਸਟਾਫ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜਮੀਨੀ ਪੱਧਰ ’ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਉਨਾਂ ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਮਾਨਸਾ ਵਿਖੇ ਪਹੰੁਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੁੱਚੇ ਡੀ.ਸੀ ਦਫਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਰਾਜਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਪੰਜਾਬ ਸਰਕਾਰ ਜਲਦ ਕਰੇਗੀ 10500 ਅਧਿਆਪਕਾਂ ਦੀ ਭਰਤੀ-ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਬਣੇਗਾ ਦੇਸ਼ ਦਾ ਮੋਹਰੀ ਸੂਬਾ

0

ਸਿੱਖਿਆ ਮੰਤਰੀ ਨੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਚਾਣਨ ਵਾਲਾ ਦੇ ਸਲਾਨਾ ਸਮਾਗਮ ਵਿਚ ਕੀਤੀ ਸਿ਼ਰਕਤ ਅਧਿਆਪਕਾਂ ਦੇ ਸਮਰਪਨ ਦੀ ਕੀਤੀ ਜ਼ੋਰਦਾਰ ਸਲਾਘਾ

ਅੰਮ੍ਰਿਤ ਪਾਲ ਸਿੱਧੂ ਬਰਾੜ

ਫਾਜਿ਼ਲਕਾ, 3 ਅਪ੍ਰੈਲ

ਪੰਜਾਬ ਦੇ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਸੂਬਾ ਸਰਕਾਰ ਰਾਜ ਵਿਚ 10500 ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।

ਉਹ ਇੱਥੇ ਪਿੰਡ ਚਾਣਨਵਾਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਸਲਾਨਾ ਸਮਾਗਮ ਸਾਂਝ 2022 ਵਿਚ ਸਿ਼ਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇ਼ਸ ਤੌਰ ਤੇ ਹਾਜਰ ਸਨ।

ਇਸ ਮੌਕੇ ਆਪਣੇ ਸੰਬਧੋਨ ਵਿਚ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡਾਂ ਪ੍ਰਤੀ ਆਉਣ ਵਾਲੀ ਨੀਤੀ ਦੀ ਰੂਪ ਰੇਖਾ ਬਿਆਨ ਕਰਦਿਆਂ ਕਿਹਾ ਕਿ ਰਾਜ ਨੂੰ ਸਿੱਖਿਆ ਅਤੇ ਖੇਡਾਂ ਦੋਹਾਂ ਖੇਤਰਾਂ ਵਿਚ ਦੇਸ਼ ਦਾ ਅਵੱਲ ਸੂਬਾ ਬਣਾਇਆ ਜਾਵੇਗਾ।

ਸਿੱਖਿਆ ਮੰਤਰੀ ਨੇ ਚਾਣਨ ਵਾਲਾ ਦੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਸਮੇਤ ਉਸਦੇ ਸਟਾਫ ਵੱਲੋਂ ਇਸ ਸਕੂਲ ਨੂੰ ਇਕ ਸ਼ਾਨਦਾਰ ਸਕੂਲ ਬਣਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਸਮਰਪਨ ਵਿਚ ਕੋਈ ਕਮੀ ਨਹੀਂ ਹੈ, ਬਲਕਿ ਰਾਸ਼ਟਰ ਨਿਰਮਾਤਾ ਅਧਿਆਪਕ ਹੀ ਪੰਜਾਬ ਸਰਕਾਰ ਦੀ ਸੂਬੇ ਦੇ ਸਕੂਲਾਂ ਨੂੰ ਸਭ ਤੋਂ ਬਿਹਰਤ ਬਣਾਉਣ ਵਿਚ ਸਰਕਾਰ ਦੇ ਲਈ ਮਹੱਤਵਪੂਰਨ ਭੁਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਨਵੀਂ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ ਅਤੇ ਇਸ ਨਾਲ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਵੀ ਵਧਣਗੇ।

ਸਿੱਖਿਆ ਮੰਤਰੀ ਨੇ ਉਚੇਰੀ ਸਿੱਖਿਆ ਦਾ ਜਿਕਰ ਕਰਦਿਆਂ ਕਿਹਾ ਕਿ ਫਾਜਿ਼ਲਕਾ ਦੇ ਐਮ ਆਰ ਕਾਲਜ ਸਮੇਤ ਸਾਰੇ ਸਰਕਾਰੀ ਕਾਲਜਾਂ ਵਿਚ ਨਵੇਂ ਨਵੇਂ ਕੋਰਸ ਸੁਰੂ ਕੀਤੇ ਜਾਣਗੇ ਤਾਂ ਜ਼ੋ ਸਾਡੇ ਨੌਜਵਾਨ ਸਮੇਂ ਦੇ ਹਾਣ ਦੀ ਸਿੱਖਿਆ ਲੈ ਸਕਣ। ਖੇਡਾਂ ਦੀ ਗੱਲ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾ ਕੇਵਲ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਲਿਆਉਣ ਵਾਲਿਆਂ ਦਾ ਮਾਣ ਸਨਮਾਨ ਕਰੇਗੀ ਪਰ ਨਾਲ ਦੀ ਨਾਲ ਅਜਿਹਾ ਖੇਡ ਮਹੌਲ ਸਿਰਜਿਆ ਜਾਵੇਗਾ ਕਿ ਸਾਡੇ   ਨੌਜਵਾਨ ਮੈਡਲ ਜਿੱਤ ਸਕਨ।

ਉਨ੍ਹਾਂ ਨੇ ਕਿਹਾ ਕਿ ਮੁੜ ਤੋਂ ਖੇਡਾਂ ਵਿਚ ਪੰਜਾਬ ਦੀ ਸਰਦਾਰੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਨੇ ਐਲਾਣ ਕੀਤਾ ਕਿ ਸਰਕਾਰ ਜਿੰਨ੍ਹਾਂ ਵੀ ਪਿੰਡਾਂ ਵਿਚ ਜਮੀਨ ਉਪਲਬੱਧ ਹੋਵੇਗੀ ਘਾਹ ਵਾਲੇ ਖੇਡ ਮੈਦਾਨ ਆਉਣ ਵਾਲੇ 2-3 ਸਾਲ ਵਿਚ ਬਣਾਏਗੀ।

ਇਸ ਮੌਕੇ ਉਨ੍ਹਾਂ ਨੇ ਚਾਣਨ ਵਾਲੇ ਦੇ ਪ੍ਰਾਇਮਰੀ ਸਕੂਲ ਨੂੰ ਮਿੱਡਲ ਕਰਨ ਅਤੇ ਸਕੂਲ ਦੀ ਟਰਾਂਸਪੋਰਟ ਸੇਵਾ ਜਾਰੀ ਰੱਖਣ ਦਾ ਐਲਾਣ ਵੀ ਕੀਤਾ

ਇਸ ਤੋਂ ਪਹਿਲਾਂ ਬੋਲਦਿਆਂ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਦੀ ਸਲਾਘਾ ਕਰਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੁੜੀਆਂ ਨੂੰ ਵੀ ਪੜਾਈ ਦੇ ਬਰਾਬਰ ਮੌਕੇ ਦੇਣ। ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਨੇ ਸਕੂਲਾਂ ਵਿਚ ਸਾਰਥਕ ਮੁਕਾਬਲੇਬਾਜੀ ਦੀ ਲੋੜ ਤੇ ਜ਼ੋਰ ਦਿੱਤਾ ਜਦ ਕਿ ਬੱਲੂਆਣਾ ਦੇ ਵਿਧਾਇਕ ਸ: ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੂਰੇ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਸੁਧਾਰ ਕੀਤੇ ਜਾਣਗੇ। ਇਸ ਮੌਕੇ ਕੁਲਦੀਪ ਕੁਮਾਰ ਦੀਪ ਕੰਬੋਜ਼ ਨੇ ਵੀ ਸੰਬੋਧਨ ਕੀਤਾ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦਾ ਇੱਥੇ ਪੁੱਜਣ ਤੇ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ ਅਤੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ ਨੇ ਸਵਾਗਤ ਕੀਤਾ। ਇਸ ਮੌਕੇ  ਅਵਨੀਤ ਕੌਰ ਸਿੱਧੂ ਐਸ ਪੀ ਹੈੱਡਕੁਆਰਟਰ , ਆਪ ਜਿ਼ਲ੍ਹਾ ਪ੍ਰਧਾਨ ਸ੍ਰੀ ਅਰੁਣ ਵਧਵਾ, ਸਟੇਟ ਮੀਡੀਆ ਕੋਆਰਡੀਨੇਟਰ ਅਮਰਦੀਪ ਬਾਠ, ਸਕੂਲ ਸਟਾਫ ਸਵੀਕਾਰ ਗਾਂਧੀ, ਗੌਰਵ ਕੁਮਾਰ, ਸਵੇਤਾ ਕੁਮਾਰ, ਮਨੀ਼ਸਾ ਢਾਕਾ, ਮੀਡੀਆ ਕੋਆਰਡੀਨੇਟਰ ਇੰਨਕਲਾਬ ਗਿੱਲ, ਸਿਮਲਜੀਤ ਸਿੰਘ ਵੀ ਹਾਜਰ ਸਨ।

ਇਸ ਮੌਕੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਨੂੰ ਕੀਲ ਕੇ ਰੱਖ ਦਿੱਤਾ ਅਤੇ ਪਿੰਡ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਗਾਇਨ, ਸਮੂਹ ਨਾਚ, ਲਘੂ ਨਾਟਿਕਾ, ਲੋਕਗੀਤ, ਕਰਾਟੇ ਦੇ ਕਰਤਬ, ਗੱਤਕਾ, ਰਾਜਸਥਾਨੀ ਨਾਚ, ਭੰਗੜਾ ਅਤੇ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਾਵਣ ਸੁੱਖਾ ਪਰਿਵਾਰ ਵੱਲੋਂ ਸਕੂਲ ਨੂੰ 51000 ਰੁਪਏ ਦੀ ਸਹਾਇਤਾ ਦੇਣ ਦਾ ਐਲਾਣ ਵੀ ਕੀਤਾ ਗਿਆ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਨੇ ਸੰਭਾਲਿਆ ਚਾਰਜ

0
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਨੇ ਸੰਭਾਲਿਆ ਚਾਰਜ

ਅੰਮ੍ਰਿਤ ਪਾਲ ਸਿੱਧੂ ਬਰਾੜ

ਬਠਿੰਡਾ, 3 ਅਪ੍ਰੈਲ : ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਚਾਰਜ ਸੰਭਾਲ ਲਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸੈਕਟਰੀ ਤੋਂ ਇਲਾਵਾ ਵਧੀਕ ਕਮਿਸ਼ਨਰ ਕਰ ਤੇ ਆਬਕਾਰੀ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਕੋਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲਾ ਅਤੇ ਮਾਈਸਰਖ਼ਾਨਾ ਵਿਖੇ ਲੱਗਣ ਵਾਲੇ ਮੇਲੇ ਤੋਂ ਇਲਾਵਾ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਵਿਸ਼ਵਾਸ ਦਿਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸਪੀ ਸਪੈਸ਼ਲ ਬਰਾਂਚ ਸ਼ਮੀਰ ਵਰਮਾ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਡੀਐਸਪੀ ਹੈਡ ਕੁਆਰਟਰ ਸ਼੍ਰੀ ਸੰਜੀਵ ਸਿੰਗਲਾ, ਡੀਐਸਪੀ ਸਿਟੀ ਟੂ ਸ਼੍ਰੀ ਆਸ਼ਵੰਤ ਸਿੰਘ ਧਾਲੀਵਾਲ ਅਤੇ ਡੀਆਰਓ ਸਰੋਜ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਵਿੱਢੀ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

0
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਸਮੁੱਚੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਤਹਿਤ ਕਵਰ ਕਰਨ ਦੀਆਂ ਹਦਾਇਤਾਂ

ਇਸ ਉਮਰ ਵਰਗ ਦੇ ਕਰੀਬ 39 ਹਜ਼ਾਰ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਵੈਕਸੀਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ

ਅੰਮ੍ਰਿਤ ਪਾਲ ਸਿੰਘ ਬਰਾੜ

ਜਲੰਧਰ, 3 ਅਪ੍ਰੈਲ

ਜ਼ਿਲ੍ਹੇ ਵਿੱਚ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਉਮਰ ਵਰਗ ਦੇ ਸਮੁੱਚੇ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਵੈਕਸੀਨੇਸ਼ਨ ਤਹਿਤ ਕਵਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਓਜਸਵੀ ਅਲੰਕਾਰ ਵੀ ਮੌਜੂਦ ਸਨ, ਨੇ ਦੱਸਿਆ ਕਿ ਹੁਣ ਤੱਕ 12 ਤੋਂ 14 ਸਾਲ ਉਮਰ ਵਰਗ ਦੇ 38960 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਕੂਲਾਂ ਵਿੱਚ ਸਬੰਧਤ ਨੋਡਲ ਅਫ਼ਸਰਾਂ ਅਤੇ ਸਿਹਤ ਟੀਮਾਂ ਦੇ ਸਹਿਯੋਗ ਨਾਲ ਟੀਕਾਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਰਬੇਵੈਕਸ ਵੈਕਸੀਨ ਲਗਾਈ ਜਾ ਰਹੀ ਹੈ, ਜਿਸ ਦਾ ਕੋਈ ਮਾੜਾ ਪ੍ਰਭਾਵ ਦੇਖਣ ਵਿੱਚ ਨਹੀਂ ਆਇਆ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

Kudos to forest officers: 43 acres forest land cleared from illegal possession in Patiala

0

Prime land worth crores taken into possession by strong willed forest officers

By Amrit Sidhu Brar

Patiala, 3 April 2021

In a remarkable achievement and well organised action, the Punjab forest department led by its DFO Vidhiya Sagri IFS has got about 43 acres of forest land cleared  from illegal possession in 3 villages, Village Nain Kalan, Naina Kurdh and Asmanpur. The land was under unauthorised occupancy since long. The high value land is worth crores of rupees.

The Land under unauthorized occupancy was part of Bir Kullemajra, Protected Block Forest notified in 1961. After a 50 years long legal battle from lower court to high court, Today a Joint digital demarcation was carried out by Forest Department, revenue department with the help of Police Department and the Possession was handed over to the Forest department by the revenue department.

The Department has been consistently pursuing the case with concerned departments and warrant of Possession was issued by SDM Patiala dated 24.03.2022 and further Possession was handed over by Revenue Department to forest Department today. This was disclosed DFO Vidhiya Sagari IFS.

Forest officer Vidhiya Sagari further said “The Land will now be brought under the Forest cover planting Indigenous Native trees to improve the ecosystem services of the land and will add on to the forest cover further restoring the Biodiversity”.

It may be recalled here that forest department led by high profile officers Additional Chief Secretary Seema Jain IAS, Principle Chief Conservator of Forest Praveen Kumar IFS and others are vigorously working to get the possession of forest lands under unauthorised occupancy.

Punjab IAS Officers Association felicitates Chief Minister

0
By Amrit Sidhu Brar
Chandigarh, March 31, 2022: Punjab IAS Officers Association led by Adiditional Chief Secretary to Chief Minister A. Venu Prasad felicitated Chief Minister Bhagwant Mann at his official residence on Thursday. Senior IAS officers were present in this meeting.

Punjab IAS Officers Association congratulates Additional Chief Secretary A Venu Prasad

0

By Amrit Sidhu Brar

Punjab IAS Officers Association on behalf of all the officers congratulates Additional Chief Secretary A Venu Prasad by presenting the bouquets for joining as ACS to Punjab CM-designate Bhagwant Mann on 15th March at CMO.

Senior IAS Officers present on the occasion included Tejveer Singh,   Ajoy Sharma, Rajat Agarwal,  Gurpreet Kaur Sapra, Abhinav Trikha,   Varinder Kumar Sharma,  Girish Dayalan,  Amrit Kaur Gill, Surabhi Malik, Sakshi Sawhney and Amit Talwar

A Venu Prasad IAS joins as Additional Chief Secretary to the Chief Minister

0

By Amrit Sidhu Brar

A Venu Prasad IAS joins  as Additional Chief Secretary to the Chief Minister designate Sardar Bhagwant Mann on 14 the March 2022. He has served on various capacities in Punjab.

25 IPS officers will look after security arrangements of Bhagwant Mann swearing in ceremony

0

By Amrit Sidhu Brar

SBS Nagar March 13, 2022:

Punjab DGP has deputed 25 senior cops including IGs, SSPs, DCPs, and AIGs to maintain law and order on March 16 at Khatkar Kalan village in Nawanshahr, new cabinet led by Bhagwant Mann will be present for their swearing-in ceremony. AAP Convener Arvind Kejriwal will be present on the occasion.

These officers will report the ADGP on March 13 at the camp office of Khatkar Kalan.

AAPs Jagroop Gill emerges as giant killer

0
Jagroop Singh Gill MLA Bathinda

Officials make beeline to Jagroop Gill’s residence

By Amrit Sidhu Brar

Bathinda, 13 March 2022: AAP candidate from Bathinda urban Jagroop Singh Gill has emerged as a giant killer on the political scenario of the malwa politics.  He has given a crushing defeat to the Punjab’s mighty Finance Minister Manpreet Singh Badal by winning with a massive margin of more than 63000 votes. It is the biggest ever margin in the history of the city’s electoral politics.

Known as one of the shrewd politicians of the region with a strong mass base has proved himself in his very first election, he fought for state legislature assembly. He enjoys a good rapport with the business community of the city, which has proved very beneficial for him.

Even the ground level congress workers were seen working for him openly during the elections. He has served the local Municipal Corporation as a member since 1979 without a break and he also remained president of the Municipal Committee for five years.

Police officials make beeline to Jagroop Gill’s residence

Meanwhile, district level civil and police officials including SPs and DSPs of the police department have started making their rounds of calls, with some even making a beeline to his residence in the hope of being in his “good books.”

RECENT POSTS